ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵਿਸਾਵਦਰ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਵਿੱਚ ਆਪਣੀ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਗੁਜਰਾਤ ਅਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਲੋਕਾਂ ਨੇ ਦੋਵਾਂ ਹਲਕਿਆਂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਨਕਾਰ ਦਿੱਤਾ ਹੈ। ਚੋਣ ਕਮਿਸ਼ਨ ਅਨੁਸਾਰ ਆਮ ਆਦਮੀ ਪਾਰਟੀ ਦੇ ਗੋਪਾਲ ਇਟਾਲੀਆ ਨੇ ਵਿਸਾਵਦਰ ਜ਼ਿਮਨੀ ਚੋਣ ਜਿੱਤੀ ਹੈ ਅਤੇ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ ਅਤੇ ਉਨ੍ਹਾਂ ਨੇ ਇਸ ਜ਼ਿਮਨੀ ਚੋਣ ਵਿੱਚ ਪਹਿਲਾਂ ਨਾਲੋਂ ਵੱਧ ਵੋਟਾਂ ਪਾਈਆਂ ਹਨ।